ਬਿਨਫਸ਼ਾਂ ਦਾ ਫੁੱਲ – ਦਿਲ ਤਰੰਗ ਭਾਈ ਵੀਰ ਸਿੰਘ

ਬਿਨਫਸ਼ਾਂ ਦੇ ਡਾਢੇ ਖੁਸ਼ਬੂਦਾਰ ਫੁੱਲ ਪਹਾੜਾਂ ਵਿਚ ਅਸੈ (ਖੁਦਰੌ) ਤੇ ਮੈਦਾਨੀ ਪੰਜਾਬ ਵਿਖੇ ਬਾਗ਼ਾਂ ਵਿਚ ਲਗਾਏ ਹੋਏ ਸਿਆਲੇ ਵਿਚ ਖਿਲਦੇ  ਹਨ, ਪਹਾੜਾਂ ਵਿਚ ਏਹ ਨਜ਼ਰ ਨ ਖਿਚਣ ਵਾਲੇ ਢੰਗ ਉੱਗਦੇ ਵੱਧਦੇ ਹਨ, ਫਿਰ ਵੀ ਲੋਕੀਂ ਜਾ ਤੋੜਦੇ ਹਨ, ਇਸਦੇ ਟੁੱਟਣ ਸਮੇਂ ਦੇ ਦਿਲ ਤਰੰਗ ਇਨ੍ਹਾਂ ਸਤਰਾਂ ਵਿਚ ਅੰਕਿਤ ਹਨ :-

ਮਿਰੀ ਛਿਪੀ ਰਹੇ ਗੁਲਜ਼ਾਰ,
ਮੈਂ ਨੀਵਾਂ ਉੱਗਿਆ;
ਕੁਈ ਲਗੇ ਨ ਨਜ਼ਰ ਟਪਾਰ,
ਮੈਂ ਪਰਬਤ ਲੁੱਕਿਆ,
ਮੈਂ ਲਿਆ ਅਕਾਸ਼ੋਂ ਰੰਗ
ਜੁ ਸ਼ੋਖ਼ ਨ ਵੰਨ ਦਾ;
ਹਾਂ, ਧੁਰੋਂ ਗ਼ਰੀਬੀ ਮੰਗ,
ਮੈਂ ਆਯਾ ਜਗਤ ਤੇ ।
ਮੈਂ ਪੀਆਂ ਅਰਸ਼ ਦੀ ਤ੍ਰੇਲ,
ਪਲਾਂ ਮੈਂ ਕਿਰਨ ਖਾ;
ਮੇਰੀ ਨਾਲ ਚਾਂਦਨੀ ਖੇਲ,
ਰਾਤਿ ਰਲ ਖੇਲੀਏ ।
ਮੈਂ ਮਸਤ ਆਪਣੇ ਹਾਲ,
ਮਗਨ ਗੰਧਿ ਆਪਣੀ;
ਹਾਂ, ਦਿਨ ਨੂੰ ਭੌਰੇ ਨਾਲ
ਬਿ ਮਿਲਨੋਂ ਸੰਗਦਾ ।
ਆ ਸ਼ੋਖ਼ੀ ਕਰਕੇ ਪੌਣ
ਜਦੋਂ ਗਲ ਲੱਗਦੀ,
ਮੈਂ ਨਾਹਿੰ ਹਿਲਾਵਾਂ ਧਉਣ
ਵਾਜ ਨ ਕੱਢਦਾ ।
ਹੋ, ਫਿਰ ਬੀ ਟੁੱਟਾਂ, ਹਾਇ !
ਵਿਛੋੜਨ ਵਾਲਿਓ ।
ਮੇਰੀ ਭਿੰਨੀ ਇਹ ਖ਼ੁਸ਼ਬੋਇ
ਕਿਵੇਂ ਨ ਛਿੱਪਦੀ ।
ਮਿਰੀ ਛਿਪੇ ਰਹਿਣ ਦੀ ਚਾਹਿ,
ਤਿ ਛਿਪ ਟੁਰ ਜਾਣ ਦੀ;
ਹਾ, ਪੂਰੀ ਹੁੰਦੀ ਨਾਂਹਿੰ,
ਮੈਂ ਤਰਲੇ ਲੈ ਰਿਹਾ ।

Advertisements

Published by

kaurdavinder

I am the one who discover myself daily through reading, writing, interacting with people and expressing my thoughts to inspire them if I would be able to bring a little change to the society through my work. I write blogs, participate in various social activities and want to be a Professional Speaker. Currently, I am pursuing my post graduation in Computer Applications from Guru Nanak Dev Engineering College, Ludhiana and I’m very much active in many technical & social communities.

One thought on “ਬਿਨਫਸ਼ਾਂ ਦਾ ਫੁੱਲ – ਦਿਲ ਤਰੰਗ ਭਾਈ ਵੀਰ ਸਿੰਘ”

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s